- ਬੱਚਿਆਂ ਦੇ ਸਰੀਰ ਵਿੱਚ ਪੋਲੀਓ ਵਿਰੁੱਧ ਐਂਟੀਬਾਡੀਜ਼ ਬਣਾਉਣ ਵਿੱਚ ਮਿਲੇਗੀ ਮੱਦਦ ਬਲਾਚੌਰ, 04 ਜਨਵਰੀ 2023 : ਸਿਹਤ ਵਿਭਾਗ ਨੇ ਪਹਿਲੀ ਜਨਵਰੀ ਤੋਂ ਯੂਨੀਵਰਸਲ ਟੀਕਾਕਰਣ ਪ੍ਰੋਗਰਾਮ ਅਧੀਨ ਪੋਲੀਓ ਟੀਕਾਕਰਣ ਦੇ ਸ਼ਡਿਊਲ ਵਿੱਚ ਬਦਲਾਅ ਕੀਤਾ ਹੈ ਅਤੇ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਬੀਤੀ ਪਹਿਲੀ ਜਨਵਰੀ ਤੋਂ ਸਾਰੇ ਬੱਚਿਆਂ ਨੂੰ ਇਨਐਕਟਿਵ ਪੋਲੀਓ ਵਾਇਰਸ ਵੈਕਸੀਨ ਦੀਆਂ ਕੁੱਲ ਤਿੰਨ ਖੁਰਾਕਾਂ ਦੇਣ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਇਸ ਸਬੰਧੀ ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਦੇ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਦੀ ਅਗਵਾਈ ਵਿੱਚ ਅੱਜ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਵਿਖੇ ਪੋਲੀਓ ਵੈਕਸੀਨ ਦੀ ਤੀਜੀ ਡੋਜ਼ ਦੀ ਸ਼ੁਰੂਆਤ ਕੀਤੀ ਗਈ। ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਨੇ ਦੱਸਿਆ ਕਿ ਅਮਰੀਕਾ, ਇਜ਼ਰਾਇਲ, ਇੰਡੋਨੇਸ਼ੀਆ ਤੇ ਬ੍ਰਿਟੇਨ ਵਰਗੇ ਮੁਲਕਾਂ ਵਿੱਚ ਇਸ ਵਰ੍ਹੇ ਪੋਲੀਓ ਦੇ ਸ਼ੱਕੀ ਕੇਸ ਦੇਖਣ ਨੂੰ ਮਿਲੇ ਹਨ। ਇਸ ਤੋਂ ਇਲਾਵਾ ਗੁਆਂਢੀ ਦੇਸ਼ਾਂ ਪਾਕਿਸਤਾਨ ਤੇ ਅਫ਼ਗਾਨਿਸਤਾਨ ਵਿੱਚ ਪੋਲਿਓ ਦੇ ਵਾਇਰਸ ਦਾ ਸੰਚਾਰ ਅਜੇ ਵੀ ਜਾਰੀ ਹੈ, ਜੋ ਭਾਰਤ ਵਿੱਚ ਵੀ ਦਾਖਲ ਹੋ ਸਕਦਾ ਹੈ। ਇਸ ਦੇ ਮੱਦੇਨਜ਼ਰ ਇਹ ਪੋਲੀਓ ਵਾਇਰਸ ਉਨ੍ਹਾਂ ਬੱਚਿਆਂ ਲਈ ਖ਼ਤਰਾ ਪੈਦਾ ਕਰ ਸਕਦਾ ਹੈ, ਜਿਨ੍ਹਾਂ ਨੇ ਪੋਲੀਓ ਵੈਕਸੀਨ ਨਹੀਂ ਲਈ। ਇਸ ਖ਼ਤਰੇ ਨੂੰ ਵੇਖਦੇ ਹੋਏ ਭਾਰਤ ਵਿੱਚ ਟੀਕਾਕਰਣ ਸੂਚੀ ਵਿੱਚ ਪੋਲੀਓ ਟੀਕੇ ਦੀ ...